Connect with us

India

ਦੁਬਈ ‘ਚ ਫਸਿਆ ਅੰਮ੍ਰਿਤਪਾਲ ਮਹਿਰੋਂ, ਪੁਲਿਸ ਨੇ ਕੀਤਾ ਕਾਬੂ

Published

on

ਵਿਦੇਸ਼ ‘ਚ ਲੁਕਿਆ ਅੰਮ੍ਰਿਤਪਾਲ ਮਹਿਰੋਂ ਆਖਿਰ ਪੁਲਿਸ ਦੇ ਕਾਬੂ ਆ ਹੀ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਦੁਬਈ ਤੋਂ ਭਾਰਤ ਲਿਆਂਦਾ ਗਿਆ ਹੈ। ਅਮ੍ਰਿਤਪਾਲ ਨੂੰ ਦੁਬਈ ‘ਚ ਗਿਰਫ਼ਤਾਰ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ, ਸੁਰੱਖਿਆ ਏਜੰਸੀਆਂ ਨੇ ਦੁਬਈ ‘ਚ ਵੱਡੀ ਕਾਰਵਾਈ ਕਰਦੇ ਹੋਏ ਉਸਨੂੰ ਕਾਬੂ ਕੀਤਾ। ਲੰਮੇ ਸਮੇਂ ਤੋਂ ਉਹ ਪੁਲਿਸ ਦੀ ਪਕੜ ਤੋਂ ਬਾਹਰ ਸੀ ਅਤੇ ਵਿਦੇਸ਼ ‘ਚ ਲੁਕ ਕੇ ਰਹਿ ਰਿਹਾ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਮ੍ਰਿਤਪਾਲ ਮਹਿਰੋਂ ਨੂੰ ਪੰਜਾਬ ਲਿਆਂਦਾ ਗਿਆ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਕੀ ਹੈ ਮਾਮਲਾ ?

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਨੇ 11 ਜੂਨ 2025 ਨੂੰ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਭਰਜਾਈ ਕਮਲ ਕੌਰ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ। ਇਸ ਖੂਨੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਸ਼ੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ (UAE) ਭੱਜ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਇੱਕ ਕਾਰ ਵਿੱਚ ਰੱਖ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਛੱਡ ਦਿੱਤਾ ਸੀ।

ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਕਈ ਹੋਰ ਮਾਮਲਿਆਂ ਦੇ ਰਾਜ਼ ਖੁਲ ਸਕਦੇ ਹਨ।