Punjab
ਕੱਲ੍ਹ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ,ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ

ਸੂਤਰਾਂ ਦੇ ਹਵਾਲੇ ਤੋਂ ਆ ਰਹੀ ਵੱਡੀ ਖ਼ਬਰ ਸਾਹਮਣੇ ਕਿ ਕੱਲ੍ਹ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਦਾ ਵਿਆਹ ਹੋਣ ਜਾ ਰਿਹਾ ਹੈ| ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ 10 ਫਰਵਰੀ ਯਾਨੀ ਕਿ ਕੱਲ੍ਹ ਪਿੰਡ ਫਤਿਹਪੁਰ ਜਿਲਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।
ਤੁਹਾਨੂੰ ਦੱਸ ਦਈਏ ਕਿ ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਦੀ ਹੋਣ ਵਾਲੀ ਪਤਨੀ ਐਨ ਆਰ ਆਈ ਹੈ ਅਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੱਤਰਕਾਰ ਵੱਲੋਂ ਅੰਮ੍ਰਿਤ ਪਾਲ ਸਿੰਘ ਨਾਲ਼ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ ਪਰ ਉਨ੍ਹਾਂ ਦੇ ਨਜ਼ਦੀਕੀ ਸਾਥੀ ਭਾਈ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਿਸੇ ਦੀ ਨਿਜੀ ਜਿੰਦਗੀ ਹੈ ਉਸ ਬਾਰੇ ਕੋਈ ਗੱਲ ਕਿਉਂ ਕਰਨੀ।
ਜ਼ਿਕਰਯੋਗ ਹੈ ਕਿ ਇਸ ਵਿਆਹ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਆਈ ਇਹ ਜਾਣਕਾਰੀ ਸਿਰਫ਼ ਮੀਡੀਆ ਦੇ ਸੂਤਰਾਂ ਤੋਂ ਹੀ ਹੈ।