International
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇਸ ਸਮੇਂ ਦੀ ਵੱਡੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਲ ਜੁੜੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਵਿੱਚ ਸ਼ਾਰਜਾਹ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਵੀਜ਼ਾ ਸੰਬੰਧੀ ਪੁੱਛਗਿੱਛ ਦੌਰਾਨ ਪੂਰਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦਾ ਕਤਲ 9 ਜੂਨ, 2025 ਨੂੰ ਹੋਇਆ ਸੀ। ਕਤਲ ਤੋਂ ਬਾਅਦ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ ‘ਚ ਮੈਡੀਕਲ ਕਾਲਜ ਦੀ ਪਾਰਕਿੰਗ ਚੋ ਬਰਾਮਦ ਕੀਤਾ ਗਿਆ ਸੀ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ ਸੀ। ਇਸ ਮਾਮਲੇ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਦੱਸਿਆ ਜਾ ਰਿਹਾ ਹੈ। ਇਸ ਕਤਲ ਕੇਸ ਵਿੱਚ ਪਹਿਲਾਂ ਵੀ ਕਈ ਮਹੱਤਵਪੂਰਨ ਖੁਲਾਸੇ ਹੋਏ ਹਨ ਅਤੇ ਜਾਂਚ ਏਜੰਸੀਆਂ ਲੰਬੇ ਸਮੇਂ ਤੋਂ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਸਨ। ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਕਾਰਵਾਈ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ।
