Connect with us

Punjab

ਵੱਡੀ ਖ਼ਬਰ : ਅਜਨਾਲਾ ਥਾਣਾ ਹਿੰਸਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਾ ਵੱਡਾ ਝਟਕਾ

Published

on

27 ਦਸੰਬਰ 2203: ਪੰਜਾਬ ਹਰਿਆਣਾ ਹਾਈਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਅਜਨਾਲਾ ਥਾਣੇ ‘ਚ ਹਮਲੇ ਦੇ ਮੁਲਜ਼ਮ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਕਿਸੇ ਵੀ ਨਾਗਰਿਕ ਲਈ ਨਿਆਂ ਦੇ ਪ੍ਰਬੰਧ ਵਿੱਚ ਦਖਲ ਦੇਣਾ ਅਤੇ ਭੀੜ ਦੇ ਜ਼ੋਰ ‘ਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਨੂੰ 8 ਮਹੀਨੇ ਹਿਰਾਸਤ ਵਿੱਚ ਰਹਿਣ ਦੀ ਅਪੀਲ ਨੂੰ ਸਵੀਕਾਰ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਕੀ ਹੈ ਅਜਨਾਲਾ ਹਿੰਸਾ ਕਾਂਡ?
ਦੱਸ ਦੇਈਏ ਕਿ ਬੀਤੀ 23 ਫਰਵਰੀ ਨੂੰ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੇ ਵਿਰੋਧ ਕਰਕੇ ਆਪਣੇ ਵਰਕਰ ਨੂੰ ਛੁਡਵਾਇਆ ਸੀ। ਇਸ ਦੌਰਾਨ ਪੁਲੀਸ ਨਾਲ ਝੜਪ ਵਿੱਚ ਇੱਕ ਪੁਲੀਸ ਸੁਪਰਡੈਂਟ ਸਮੇਤ 6 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।