Connect with us

punjab

ਅੰਮ੍ਰਿਤਪਾਲ ਦਾ ਇੱਕ ਸਾਥੀ ਜੰਮੂ ਤੋਂ ਹੋਇਆ ਗ੍ਰਿਫ਼ਤਾਰ

Published

on

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਭਗੌੜਾ ਐਲਾਨਿਆ ਹੈ ‘ਤੇ ਉਸਦੀ ਭਾਲ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਦੇ ਕਈਂ ਸਮਰਥਕਾਂ ਤੋਂ ਉਸਦੇ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ,, ਜੇਕਰ ਦੇਖਿਆ ਜਾਏ ਤਾਂ ਖਬਰਾਂ ਅਨੁਸਾਰ ਅੰਮ੍ਰਿਤਪਾਲ ਗ੍ਰਿਫਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ ਕੀਤੀ ਅਤੇ ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਉਸਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ।

ਦੱਸ ਦਈਏ ਕਿ ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।