Connect with us

Amritsar

ਅੰਮ੍ਰਿਤਸਰ: 31 ਸਾਲਾਂ ਬਾਅਦ CBI ਅਦਾਲਤ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

Published

on

ਅੰਮ੍ਰਿਤਸਰ 15ਸਤੰਬਰ 2023:  ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ।

31 ਸਾਲ ਬਾਅਦ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਨਾ ਮਿਲਣ ‘ਤੇ ਮ੍ਰਿਤਕ ਹਰਜੀਤ ਸਿੰਘ ਦੇ ਪੁੱਤਰ ਰਾਮਪ੍ਰੀਤ ਸਿੰਘ ਵਾਸੀ ਬੁੱਟਰ ਸੇਵੀਆਂ ਨੇ ਦੱਸਿਆ ਕਿ ਉਹ ਇਕ ਸਾਲ ਦਾ ਸੀ ਜਦੋਂ ਉਸ ਦੇ ਪਿਤਾ ਦਾ ਇਨ੍ਹਾਂ ਪੁਲਸੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਰੱਬ ਦੇ ਘਰ ਵਿੱਚ ਦੇਰ ਹੈ, ਹਨੇਰਾ ਨਹੀਂ।

ਰਾਮਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਇਕ ਸਮੇਂ ਹਿੰਮਤ ਹਾਰ ਗਿਆ ਸੀ। ਲੱਗਦਾ ਸੀ ਕਿ ਇਨਸਾਫ਼ ਨਹੀਂ ਮਿਲੇਗਾ, ਪਰ ਦਾਦਾ ਨੇ ਹਿੰਮਤ ਨਹੀਂ ਹਾਰੀ। ਉਸ ਨੇ ਸਾਰੀ ਉਮਰ ਆਪਣੇ ਪਿਤਾ ਤੋਂ ਬਿਨਾਂ ਗੁਜ਼ਾਰੀ ਹੈ।

ਇਸ ਕੇਸ ਵਿੱਚ ਸੀਬੀਆਈ ਵੱਲੋਂ 57 ਗਵਾਹ ਪੇਸ਼ ਕੀਤੇ ਗਏ ਸਨ ਅਤੇ 9 ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਪਰ ਇਨ੍ਹਾਂ 31 ਸਾਲਾਂ ਵਿੱਚ ਜਦੋਂ ਕਿ 5 ਮੁਲਜ਼ਮਾਂ ਦੀ ਮੌਤ ਹੋ ਗਈ ਸੀ, 27 ਗਵਾਹ ਵੀ ਨਹੀਂ ਰਹੇ।