Amritsar
AMRITSAR:ਹੈਰੀਟੇਜ ਸਟਰੀਟ ਨੇੜੇ ਹੋਏ ਧਮਾਕੇ ਸਬੰਧੀ DGP ਗੌਰਵ ਯਾਦਵ ਨੇ ਕੀਤਾ ਵੱਡਾ ਖੁਲਾਸਾ
ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ 32 ਘੰਟਿਆਂ ਬਾਅਦ ਇੱਕ ਹੋਰ ਧਮਾਕਾ ਹੋਇਆ ਹੈ। ਜੋ ਕਿ ਅੱਜ ਸਵੇਰੇ 6 ਵਜੇ ਇਹ ਧਮਾਕਾ ਹੋਇਆ ਹੈ, ਧਮਾਕੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ‘ਤੇ ਪੁੱਜੇ ਪੰਜਾਬ ਦੇ DGP ਗੌਰਵ ਯਾਦਵ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਰੀਟੇਜ ਸਟਰੀਟ ਨੇੜੇ ਦੋ ਧਮਾਕੇ ਹੋਏ ਹਨ, ਇਕ ਧਮਾਕਾ ਸ਼ਨੀਵਾਰ ਅੱਧੀ ਰਾਤ 12 ਵਜੇ ਅਤੇ ਦੂਜਾ ਧਮਾਕਾ ਅੱਜ ਸਵੇਰੇ 6 ਵਜੇ ਹੋਇਆ ਹੈ। DGP ਨੇ ਕਿਹਾ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ, ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਜਾਣਕਾਰੀ ਦਿੰਦਿਆਂ ਡੀ.ਜੀ.ਪੀ.ਨੇ ਇਹ ਵੀ ਕਿਹਾ ਕਿ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਹੋਰ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪੁਲੀਸ ਨੇ ਮੌਕੇ ਤੋਂ ਕੋਈ ਟਰੈਗਰਿੰਗ ਮਸ਼ੀਨ ਜਾਂ ਡੈਟੋਨੇਟਰ ਬਰਾਮਦ ਨਹੀਂ ਕੀਤਾ ਹੈ। ਫਿਲਹਾਲ ਫੋਰੈਂਸਿਕ ਟੀਮਾਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਥਾਣਾ ਮੁਖੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਰੀਟੇਜ ਸਟਰੀਟ ‘ਤੇ ਇਕ ਕੰਟੇਨਰ ‘ਚ ਧਮਾਕਾਖੇਜ਼ ਸਮੱਗਰੀ ਰੱਖੀ ਗਈ ਸੀ, ਜਿਸ ਰਾਹੀਂ ਧਮਾਕਾ ਕੀਤਾ ਗਿਆ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਪੁਲੀਸ ਵੱਲੋਂ ਆਵਾਜਾਈ ਆਮ ਵਾਂਗ ਚੱਲਣ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਮੌਕੇ ’ਤੇ ਮੌਜੂਦ ਸਾਰੇ ਵਿਅਕਤੀਆਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਧਮਾਕੇ ਕਾਰਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਸਥਿਤੀ ਤੇ ਕਾਬੂ ਪਾਇਆ ਗਿਆ ਹੈ ।