Connect with us

Amritsar

ਅੰਮ੍ਰਿਤਸਰ: ਡੀਸੀ ਦਫ਼ਤਰ ਦੇ ਬਾਹਰ ਡਿਊਟੀ ਦੇਣ ਵਾਲੇ ਸ਼ਰਾਬੀ ASI ਨੂੰ ਕੀਤਾ ਮੁਅੱਤਲ, ਕੀਤਾ ਸ਼ਰਮਨਾਕ ਕਾਰਾ

Published

on

ਪੰਜਾਬ ਦੇ ਅੰਮ੍ਰਿਤਸਰ ਵਿੱਚ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਇਤਰਾਜ਼ਯੋਗ ਹਰਕਤਾਂ ਕਰਨ ਦੇ ਦੋਸ਼ ਵਿੱਚ ਪੁਲਿਸ ਵਿਭਾਗ ਵੱਲੋਂ ਇੱਕ ਸਹਾਇਕ ASI ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਕੇ ਸ਼ਰਮਨਾਕ ਹਰਕਤ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਏਸੀਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਸੁਰਿੰਦਰ ਸਿੰਘ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ’ਤੇ ਸਨ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਦੇ ਗੇਟ ’ਤੇ ਤਾਇਨਾਤ ਏਐਸਆਈ ਸੁਖਵਿੰਦਰ ਸਿੰਘ ਨੇ ਸ਼ਰਾਬ ਪੀ ਕੇ ਹਾਈ ਵੋਲਟੇਜ ਡਰਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਨੇ ਚੌਕੀ ਇੰਚਾਰਜ ਨੂੰ ਭੇਜ ਕੇ ਏ.ਐੱਸ.ਆਈ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ। ਏਐਸਆਈ ਦੀ ਮੈਡੀਕਲ ਰਿਪੋਰਟ ਵਿੱਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਮੁਅੱਤਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।