Punjab
ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾਂ ਤੋਂ ਮੋਟਰਸਾਈਕਲ ਚੋਰੀ, ਸੀਸੀਟੀ ਵੀਡੀਓ ਆਈ ਸਾਹਮਣੇ

3 ਦਸੰਬਰ 2023: ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲੁੱਟਖੋ ਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਚੋਰਾਂ ਨੂੰ ਵੀ ਪੁਲਿਸ ਦਾ ਕੋਈ ਡਰਖੋਫ ਦਿਖਾਈ ਨਹੀਂ ਦੇ ਰਿਹਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਅਧੀਨ ਆਉਂਦੇ ਜਵਾਹਰ ਨਗਰ ਇਲਾਕੇ ਦਾ ਹੈ ਜਿੱਥੇ ਕਿ ਇੱਕ ਨੌਜਵਾਨ ਵੱਲੋਂ ਮੋਟਰਸਾਈਕਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵੀਡੀਓ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਇੱਕ ਨੌਜਵਾਨ ਸਪਲੈਂਡਰ ਮੋਟਰਸਾਈਕਲ ਨੂੰ ਰੇੜ ਕੇ ਲਿਜਾ ਰਿਹਾ ਹੈ ਜਿਸ ਤਰੀਕੇ ਕਿ ਉਸਨੂੰ ਕਿਸੇ ਵੀ ਪੁਲਿਸ ਦਾ ਡਰ ਖੌਫ ਨਹੀਂ ਹੈ। ਇਸ ਸੀਸੀਟੀਵੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੋਟਰਸਾਈਕਲ ਦੇ ਮਾਲਕ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਸੀਸੀਟੀਵੀ ਵੀਡੀਓ ਦੇ ਅਧਾਰ ਦੇ ਉੱਪਰ ਆਰੋਪੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।