Connect with us

Amritsar

ਕਰਫ਼ਿਊ ਦੌਰਾਨ ਚੋਰੀ ਕਰਨ ਵਾਲੇ 3 ਲੋਕ ਗ੍ਰਿਫ਼ਤਾਰ

Published

on

ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ): ਕੋਰੋਨਾ ਵਾਇਰਸ ਦੇ ਚਲਦੇ ਪੂਰੇ ਦੇਸ਼ ਵਿੱਚ ਲੌਕਡਾਊਨ ਕੀਤਾ ਹੋਇਆ ਹੈ ਤੇ ਪੰਜਾਬ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਜਿਸ ਕਾਰਨ ਲੋਕ ਘਰਾਂ ਵਿੱਚ ਬੰਦ ਹਨ, ਕੁੱਝ ਲੁਟੇਰਿਆਂ ਵੱਲੋਂ ਇਸ ਦੌਰਾਨ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਦਾ ਪਰਦਾਫਾਸ਼ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਕੀਤਾ ਗਿਆ ਹੈ। ਐਸ ਐਚ ਓ ਨੀਰਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਇਤਲਾਹ ਮਿਲੀ ਸੀ ਕਿ 2 ਦੁਕਾਨਾਂ ਦੀਆਂ ਦੀਵਾਰਾਂ ਤੋੜ ਕੇ ਚੋਰੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਜਿਸ ਦੇ ਤਹਿਤ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਕਰਿਆਣੇ ਦਾ ਸਮਾਨ ਅਤੇ ਇੱਕ ਐਲਈਡੀ ਬਰਾਮਦ ਕੀਤੀ ਹੈ।

Continue Reading
Click to comment

Leave a Reply

Your email address will not be published. Required fields are marked *