Punjab
ਅੰਮ੍ਰਿਤਸਰ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
PUNJAB : ਅੰਮ੍ਰਿਤਸਰ ਪੁਲਿਸ ਨੂੰ ਹਰ ਇੱਕ ਦਿਨ ਵੱਡੀ ਕਾਮਯਾਬੀ ਮਿਲ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ।ਕਾਰਵਾਈ ਦੌਰਾਨ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾੜੇ ਅੰਸਰਾਂ ਤੇ ਨਸ਼ੇ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਤੇ ਕਾਸੋ ਆਪਰੇਸ਼ਨ ਦੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ।
ACP ਵਰਿੰਦਰ ਖੋਸਾ ਨੇ ਦਿੱਤੀ ਜਾਣਕਾਰੀ
ਪੁਲਿਸ ਅਧਿਕਾਰੀ ਏਸੀਪੀ ਵਰਿੰਦਰ ਖੋਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਫੀ ਸਮੇਂ ਤੋਂ ਪੁਲਿਸ ਨੂੰ ਇੰਨ੍ਹਾਂ ਤਿੰਨਾਂ ਦੇ ਖ਼ਿਲਾਫ਼ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਹ ਨਸ਼ਾ ਵੇਚ ਰਹੇ ਹਨ ਤੇ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਜਿਸ ਦੇ ਚਲਦੇ ਸਾਡੀ ਪੁਲਿਸ ਟੀਮ ਵੱਲੋਂ ਵੱਖ-ਵੱਖ ਟੀਮਾਂ ਬਣਾ ਇਹ ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਮਾਮਲੇ ‘ਚ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੰਨ੍ਹਾਂ ਦੇ ਕੋਲੋਂ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨਸ਼ਾ ਵੀ ਕਰਦੇ ਹਨ ।
ਉਨ੍ਹਾਂ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਇਹ ਕਿੱਥੋਂ ਨਸ਼ਾ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜਿੱਥੋਂ ਇਹ ਨਸ਼ਾ ਲੈ ਕੇ ਆਉਂਦੇ ਹਨ ਉਹਨਾਂ ਦੇ ਪਾਕਿਸਤਾਨ ਦੇ ਨਾਲ ਵੀ ਲਿੰਕ ਹਨ ਜਾਂ ਨਹੀਂ ਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇੰਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।