Connect with us

Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਗ੍ਰਿਫਤਾਰ

Published

on

ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ‘ਚ ਮੋਹਕਮਪੁਰਾ ਦੀ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਹੈਰੀ ਚੱਠਾ ਦੇ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਕਿਹਾ ਹੈ ਕਿ ਨਾਕੇਬੰਦੀ ਦੌਰਾਨ ਜਦੋਂ ਉਨ੍ਹਾਂ ਨੇ ਗੋਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਗੁਰਪ੍ਰੀਤ ਸਿੰਘ ਗੋਲੀ ਨੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਜਲਦ ਹੀ ਲਿਆ ਜਾਵੇਗਾ ਤਾਂ ਜੋ ਉਸ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।