Connect with us

Amritsar

ਅੰਮ੍ਰਿਤਸਰ ਪੁਲਿਸ ਨੇ 15 ਕਿਲੋ ਹੈਰੋਇਨ ਕੀਤੀ ਬਰਾਮਦ

Published

on

ਅੰਮ੍ਰਿਤਸਰ 8ਸਤੰਬਰ 2023:  ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਤਸਕਰ ਨੂੰ ਵੀ ਕਾਬੂ ਕੀਤਾ ਹੈ ‘ਤੇ ਉਸ ਦੇ ਕੋਲੋਂ 15 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਜਿਸ ਦੀ ਮਾਰਕੀਟ ਵਿੱਚ ਕੀਮਤ ਕਰੀਬ 75 ਕਰੋੜ ਰੁਪਏ ਦੱਸੀ ਜਾ ਰਹੀ ਹੈ। ਨਸ਼ਾ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ, ਜੋ ਇਸ ਸਮੇਂ ਨਿਊ ਰਣਜੀਤਪੁਰਾ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮ ਨੇ ਇੱਕ ਚਿੱਟੇ ਰੰਗ ਦੀ ਹੁੰਡਈ ਗਰੈਂਡ ਆਈ-10 ਕਾਰ ਵੀ ਬਰਾਮਦ ਕੀਤੀ ਹੈ, ਜਿਸ ਨੂੰ ਉਕਤ ਦੋਸ਼ੀ ਤਸਕਰੀ ਲਈ ਵਰਤ ਰਿਹਾ ਸੀ।

ਇਸ ਬਾਰੇ DGP ਗੌਰਵ ਯਾਦਵ ਨੇ ਵੀ ਜਾਣਕਾਰੀ ਸਾਂਝੀ ਕੀਤੀ ਹੈ| ਟਵੀਟ ਕਰ ਲਿਖਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੇ ਆਪਰੇਸ਼ਨ ਵਿੱਚ,ਅੰਮ੍ਰਿਤਸਰ ਪੁਲਿਸ ਨੇ ਇਕ ਵਿਅਕਤੀ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਅਤੇ 15 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।