India
ਅੰਮ੍ਰਿਤਸਰ ਟ੍ਰੈਫਿਕ ਪੁਲਿਸ ਨੇ ਰਾਹਗੀਰਾਂ ਨੂੰ ਵੰਡੇ ਬੂਟੇ
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 13 ਜੁਲਾਈ : ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਟ੍ਰੈਫਿਕ ਪੁਲੀਸ ਦੇ ਏਡੀਸੀਪੀ ਵੱਲੋਂ ਅਤੇ ਸਮਾਜ ਸੇਵੀ ਸੰਸਥਾ ਵੱਲੋਂ ਰਾਹਗੀਰਾਂ ਨੂੰ ਬੂਟੇ ਵੰਡੇ ਗਏ ਅਤੇ ਕਰੋਨਾ ਵਾਇਰਸ ਤੋਂ ਜਾਗਰੂਕ ਕੀਤਾ ਗਿਆ। ਕਰੋਨਾ ਵਾਇਰਸ ਦੀਆਂ ਗਾਈਡਲਾਈਨਸ ਬਾਰੇ ਪੈਂਫਲੇਟ ਵੀ ਬਣਾ ਕੇ ਉਨ੍ਹਾਂ ਨੂੰ ਵੰਡੇ ਗਏ। ਇਸਦੇ ਨਾਲ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ.ਪੀ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਬੂਟੇ ਵੰਡੇ ਜਾ ਰਹੇ ਹਨ ਤਾਂ ਜੋ ਲੋਕ ਹਰਿਆਲੀ ਨੂੰ ਵਧਾ ਸਕਣ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਫਤੇ ਦੇ ਆਖਰੀ ਦਿਨ ਹੋਣ ਵਾਲੇ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਨਾ ਨਿਕਲਣ। ਦੂਜੇ ਪਾਸੇ ਸਮਾਜ ਸੇਵੀ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਰੋਨਾ ਵਾਇਰਸ ਦੌਰਾਨ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਅਤੇ ਹਰਿਆਲੀ ਵਧਾਉਣ ਲਈ ਬੂਟੇ ਵੰਡੇ ਗਏ।