Corona Virus
ਕੋਰੋਨਾ ਕਾਰਨ ਅੰਮ੍ਰਿਤਸਰ ਨੂੰ ਸਾਫ਼ ਸੁੱਥਰਾ ਕੀਤਾ ਗਿਆ

28 ਮਾਰਚ : ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼ ਸੁੱਥਰਾ ਰੱਖਣ ਲਈ ਹੁਣ ਨਗਰ ਨਿਗਮ ਅੱਗੇ ਆਏ ਹਨ। ਜਿਸਦੇ ਕਾਰਨ ਹੁਣ ਸ਼ਹਿਰ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਇਸ ਨੇਕ ਕੱਮ ਲਈ ਫਾਇਰ ਬ੍ਰਿਗੇਡ ਦੀ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੋਡੀਅਮ ਕਲੋਰਾਇਡ ਦੇ ਨਾਲ ਸ਼ਹਿਰ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਇਸ ਕੈਮੀਕਲ ਦਾ ਇਸਤੇਮਾਲ ਹਸਪਤਾਲਾਂ ਨੂੰ ਸਾਫ਼ ਕਰਨ ਲਈ ਕੀਤਾ ਜਾਂਦਾ ਹੈ। ਇਸਦੀ ਜਾਣਕਾਰੀ ਅੰਮ੍ਰਿਤਸਰ ਦੇ ਮੇਅਰ ਨੇ ਦਿੰਦਿਆਂ ਕਿਹਾ ਹੈ ਕਿ ਦਿਨ ਰਾਤ ਕੈਮੀਕਲ ਦਾ ਛਿੜਕਾਵ ਦਿੱਤਾ ਜਾਂਦਾ ਹੈ, ਨਾਲ ਹੀ ਲੋਕਾਂ ਵੱਲੋਂ ਵੀ ਇਸਦੀ ਸਰਾਹਨਾ ਕੀਤੀ ਜਾ ਰਹੀ ਹੈ।