Punjab
Amritsar ਪੁਲਿਸ ਨੇ 10 ਕਿਲੋ ਹੈਰੋਇਨ ਕੀਤੀ ਬਰਾਮਦ
PUNJAB POLICE : ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਦਿੱਤੀ ਹੈ।
ਡੀ.ਜੀ. ਪੀ. ਨੇ ਦੱਸਿਆ ਕਿ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ।
ਡੀ.ਜੀ. ਪੀ ਨੇ ਦੱਸਿਆ ਕਿ ਐੱਨ. ਡੀ.ਪੀ. ਐੱਸ. ਐਕਟ ਤਹਿਤ ਐਫ.ਆਈ.ਆਰ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ।