Punjab
ਸਕੂਲੀ ਬੱਚਿਆਂ ਨਾਲ ਵਾਪਰਿਆ ਹਾਦਸਾ, 4 ਬੱਚੇ ਹੋਏ ਜਖ਼ਮੀ

PUNJAB: ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਇੱਕ ਖੰਭੇ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ 3 ਤੋਂ 4 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਜਾਣਕਰੀ ਮੁਤਾਬਿਕ ਈ-ਰਿਕਸ਼ਾ ਚਾਲਕ ਨਸ਼ੇ ‘ਚ ਸੀ| ਜਿਸ ਨਾਲ ਈ-ਰਿਕਸ਼ਾ ਖੰਭੇ ਨਾਲ ਟਕਰਾ ਗਿਆ ਅਤੇ 3 ਤੋਂ 4 ਬੱਚੇ ਜਖ਼ਮੀ ਹੋ ਗਏ| ਸਥਾਨਕ ਲੋਕਾਂ ਨੇ ਘਟਨਾ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|