Connect with us

Amritsar

ਅੰਮ੍ਰਿਤਸਰ ‘ਚ ਪਰਾਲੀ ਕਾਰਨ ਵਾਪਰਿਆ ਹਾਦਸਾ, ਬਜ਼ੁਰਗ ਦੀ ਗਈ ਜਾਨ

Published

on

ਪੰਜਾਬ ਦੇ ਅੰਮ੍ਰਿਤਸਰ ‘ਚ ਪਰਾਲੀ ਕਾਰਨ ਹਾਦਸਾ ਵਾਪਰ ਗਿਆ ਹੈ,ਜਿਸ ਦੌਰਾਨ ਇੱਕ ਬਜ਼ੁਰਗ ਦੀ ਜਾਨ ਚਲੀ ਗਈ ਹੈ । ਧੂੰਏਂ ਦੇ ਦਰਮਿਆਨ ਬਜ਼ੁਰਗ ਮੋਟਰਸਾਈਕਲ ਤੋਂ ਆਪਣਾ ਕੰਟਰੋਲ ਗਵਾ ਬੈਠਾ ਅਤੇ ਸੜਦੇ ਖੇਤ ਵਿੱਚ ਜਾ ਡਿੱਗਾ। ਬਜ਼ੁਰਗ ਬਲਦੀ ਹੋਈ ਪਰਾਲੀ ਵਿਚ ਜ਼ਿੰਦਾ ਸੜ ਗਿਆ। ਬਜ਼ੁਰਗ ਨੇ ਮੌਕੇ ‘ਤੇ ਹੀ ਆਪਣਾ ਦਮ ਤੋੜ ਦਿੱਤਾ। ਪੁਲਿਸ ਨੇ ਖੇਤ ਮਾਲਕ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਠੀਕ ਹੋਣ ਦਾ ਮੌਕਾ ਨਹੀਂ ਮਿਲਿਆ
ਘਟਨਾ ਅੰਮ੍ਰਿਤਸਰ ਦੇ ਲੋਪੋਕੇ ਦੀ ਹੈ।ਜਿੱਥੇ ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਕੋਹਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਵੇਲੇ ਵਾਪਰੀ। ਮ੍ਰਿਤਕ ਸੁਖਦੇਵ ਸਿੰਘ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਜਦੋਂ ਉਹ ਲੋਪੋਕੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਪਹੁੰਚਿਆ ਤਾਂ ਪਰਾਲੀ ਦੇ ਧੂੰਏਂ ਕਾਰਨ ਉਹ ਮੋਟਰਸਾਈਕਲ ‘ਤੇ ਆਪਣਾ ਕੰਟਰੋਲ ਗੁਆ ਬੈਠਾ।

जलते खेत में जांच करने पहुंची पुलिस।

ਉਸਦਾ ਮੋਟਰਸਾਈਕਲ ਪਹਿਲਾਂ ਸੜਕ ਤੋਂ ਫਿਸਲ ਗਿਆ ਅਤੇ ਫਿਰ ਬਲਦੇ ਖੇਤ ਵਿੱਚ ਜਾ ਡਿੱਗਿਆ। ਇਸ ਤੋਂ ਪਹਿਲਾਂ ਕਿ ਉਹ ਆਪਣੇ ਆਪ ‘ਤੇ ਕਾਬੂ ਪਾਉਂਦਾ, ਅੱਗ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਥਾਣਾ ਲੋਪੋਕੇ ਦੇ ਐਸਐਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਖੇਤ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪੁਲੀਸ ਟੀਮ ਖੇਤ ਦੇ ਮਾਲਕ ਦੀ ਪਛਾਣ ਕਰ ਰਹੀ ਹੈ। ਖੇਤ ਦੇ ਮਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਏ, 427, 188 ਦੇ ਤਹਿਤ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।