Punjab
ਚੰਡੀਗੜ੍ਹ ‘ਚ ਕੱਵਾਲੀ ਪ੍ਰੋਗਰਾਮ ਦੌਰਾਨ ਵਾਪਰਿਆ ਹਾਦਸਾ, ਹਥਿਆਰਬੰਦ ਵਿਅਕਤੀਆਂ ਵੱਲੋਂ ਨੌਜਵਾਨ ਦਾ ਕਤਲ

ਚੰਡੀਗੜ੍ਹ ‘ਚ ਇਕ ਕੱਵਾਲੀ ਪ੍ਰੋਗਰਾਮ ਦੌਰਾਨ ਵੱਡਾ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ | ਇਹ ਕੱਵਾਲੀ ਪ੍ਰੋਗਰਾਮ ਸੈਕਟਰ 38 ਵਿਖੇ ਚੱਲ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ ਕੁਝ ਬਦਮਾਸ਼ਾਂ ਵੱਲੋ ਹਮਲਾ ਕੀਤਾ ਜਾਂਦਾ ਹੈ ‘ਤੇਕੇ ਮੁੰਡੇ ਨੂੰ ਖੂਨ ਨਾਲ ਲੱਥਪਥ ਕਰ ਦਿੱਤਾ ਜਾਂਦਾ ਹੈ । ਮੁੰਡੇ ਨੂੰ ਲੋਕਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ ਪਰੰਤੂ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ, ਪੁਲਿਸ ਵੱਲੋ ਜਾਂਚ ਕੀਤੀ ਜਾ ਰਹੀ ਹੈ, ਪੁਲਿਸ ਨੇ ਸਾਰਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਸਾਹਿਲ 23 ਸਾਲ ਦਾ ਸੀ, ਜੋ ਕਿ ਸੈਕਟਰ 38 ਵਿੱਚ ਹੀ ਪ੍ਰਾਈਵੇਟ ਨੌਕਰੀ ਕਰਦਾ ਸੀ।ਮ੍ਰਿਤਕ ਦੇ ਚਾਚਾ ਬਿੰਨੀ ਨੇ ਦੱਸਿਆ ਕਿ ਉਸ ਨੂੰ ਕਿਸੇ ਬੱਚੇ ਨੇ ਘਰ ਆ ਕੇ ਦੱਸਿਆ ਕਿ ਸਾਹਿਲ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ, ਜਿਸ ‘ਤੇ ਉਹ ਤੁਰੰਤ ਮੌਕੇ ‘ਤੇ ਪੁੱਜੇ। ਉਨ੍ਹਾਂ ਵੇਖਿਆ ਕਿ ਸਾਹਿਲ ਖੂਨ ਨਾਲ ਲੱਥਪਥ ਪਿਆ ਸੀ। ਉਸ ਨੂੰ ਤੁਰੰਤ ਪੀਜੀਆਈ ਦਾਖਲ ਕਰਵਾਇਆ ਗਿਆ, ਪਰੰਤੂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।