Connect with us

KERALA

ਟੂਰਿਸਟ ਬੱਸ ਨਾਲ ਵਾਪਰਿਆ ਹਾਦਸਾ, 4 ਲੋਕਾਂ ਦੀ ਮੌਤ ‘ਤੇ ਹੋਏ ਕਈ ਜਖ਼ਮੀ

Published

on

KERALA ACCIDENT: ਕੇਰਲ ਦੇ ਅਦਿਮਾਲੀ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਤਾਮਿਲਨਾਡੂ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਟੂਰਿਸਟ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ । ਇਸ ਹਾਦਸੇ ‘ਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 14 ਲੋਕ ਜ਼ਖਮੀ ਹੋ ਗਏ ਹਨ । ਕੇਰਲ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦਸੀ ਜਾ ਰਹੀ ਹੈ|

ਜਾਣਕਾਰੀ ਅਨੁਸਾਰ ਇਹ ਟੂਰਿਸਟ ਬੱਸ ਤਾਮਿਲਨਾਡੂ ਦੇ ਸੈਲਾਨੀਆਂ ਨਾਲ ਭਰੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਗੱਡੀ ਘਾਟੀ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਘਟਨਾ ਵਾਲੀ ਥਾਂ ਤੋਂ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।