Punjab
ਕੋਵਿਡ ਦੇ ਨਵੇਂ ਰੂਪ ਨੂੰ ਲੈ ਕੇ ਕੀਤਾ ਅਲਰਟ ਜਾਰੀ

ਕੋਰੋਨਾ ਦੇ ਨਵੇਂ ਰੂਪ ਦੇ ਵਿਸ਼ਵਵਿਆਪੀ ਪ੍ਰਭਾਵ ਤੋਂ ਬਾਅਦ, ਭਾਰਤ ਸਰਕਾਰ ਦੇ ਨਾਲ-ਨਾਲ ਵੱਖ-ਵੱਖ ਰਾਜ ਸਰਕਾਰਾਂ ਅਲਰਟ ਹੋ ਗਈਆਂ ਹਨ ਅਤੇ ਜ਼ਰੂਰੀ ਸਲਾਹ ਜਾਰੀ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਸ਼ੁੱਕਰਵਾਰ ਤੱਕ ਟਾਲ ਦਿੱਤਾ ਗਿਆ। ਪੰਜਾਬ ‘ਚ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਵੀਰਵਾਰ ਨੂੰ ਸਿਰਫ 3 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਅਤੇ 2 ਸੰਗਰੂਰ ਜ਼ਿਲ੍ਹੇ ਦੇ ਹਨ। ਵੀਰਵਾਰ ਨੂੰ ਕੋਰੋਨਾ ਦੇ ਕੁੱਲ 451 ਟੈਸਟ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੂਬੇ ‘ਚ ਅਜੇ ਵੀ 9 ਕੋਰੋਨਾ ਪਾਜ਼ੀਟਿਵ ਮਾਮਲੇ ਦਰਜ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਕੋਈ ਵੀ ਆਕਸੀਜਨ ਸਪੋਰਟ, ਗੰਭੀਰ ਦੇਖਭਾਲ ਜਾਂ ਵੈਂਟੀਲੇਟਰ ‘ਤੇ ਨਹੀਂ ਹੈ। ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਬਾਅਦ ਨਵੀਂ ਐਡਵਾਈਜ਼ਰੀ ਜਾਰੀ ਹੋਣ ਦੀ ਉਮੀਦ ਹੈ।