Connect with us

Punjab

ਵਿੱਕੀ ਗੌਂਡਰ ਗੈਂਗ ਦਾ ਇੱਕ ਸਾਥੀ ਹਥਿਆਰਾਂ ਸਮੇਤ ਕੀਤਾ ਕਾਬੂ

Published

on

PUNJAB: ਜਲੰਧਰ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਜਲੰਧਰ ਪੁਲਿਸ ਨੇ ਕਾਰਵਾਈ ਕਰਦਿਆਂ ਵਿੱਕੀ ਗੌਂਡਰ ਗਰੁੱਪ ਦਾ ਇੱਕ ਕਾਰਕੁਨ ਹਥਿਆਰਾਂ ਸਮੇਤ ਕਾਬੂ ਕੀਤਾ ਹੈ|

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਖਿਲਾਫ਼ ਥਾਣਾ ਡਿਵੀਜ਼ਨ ਨੰਬਰ-6 ਵਿੱਚ ਆਰਮਜ਼ ਐਕਟ ਦੇ ਸਣੇ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਅਪਰਾਧਾਂ ਵਿਚ ਸ਼ਾਮਿਲ ਹੈ|

ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਨੂੰ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ-6 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਜਲਦ ਹੀ ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰ ਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਇਸ ਦੀ ਜਾਣਕਰੀ ਗੌਰਵ ਯਾਦਵ ਨੇ  x ‘ਤੇ ਟਵੀਟ ਕਰਕੇ ਦਿੱਤੀ ਹੈ|