Connect with us

Delhi

ਤੇਜ਼ ਫਾਇਰਿੰਗ ਨਾਲ ਦਿੱਲੀ ‘ਚ ਦਹਿਸ਼ਤ ਦਾ ਮਾਹੌਲ, ਇੱਕ ਦੀ ਮੌਤ, ਇੱਕ ਜ਼ਖ਼ਮੀ

Published

on

firing

ਦਿੱਲੀ ਦੇ ਸੀਲਮਪੁਰ ਇਲਾਕੇ ‘ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਕਤਲ ਦੀ ਇਹ ਘਟਨਾ ਸ਼ਨੀਵਾਰ ਰਾਤ 8:45 ਨੂੰ ਵਾਪਰੀ ਹੈ । ਇਸ ਪੂਰੀ ਘਟਨਾ ‘ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਦੋਵਾਂ ਵਿਅਕਤੀਆਂ ਦੇ ਨਾਂ ਅਰਬਾਜ਼ ਅਤੇ ਆਬਿਦ (ਉਮਰ 25 ਤੋਂ 30 ਸਾਲ) ਦੱਸੀ ਗਏ ਹਨ। ਇਹ ਸਾਰੀ ਘਟਨਾ ਸੀਲਮਪੁਰ ਇਲਾਕੇ ਦੇ ਬ੍ਰਹਮਪੁਰੀ ਪੁਲੀਆ ਨੇੜੇ ਹੋਈ ਦੱਸੀ ਜਾ ਰਹੀ ਹੈ। ਪੁਲਿਸ’ ਨੇ ਦੱਸਿਆ ਕਿ ਇਹ ਘਟਨਾ ਇਕ ਪਬਲਿਕ ਟਾਇਲਟ ਨੇੜੇ ਵਾਪਰੀ ਹੈ । ਫਿਲਹਾਲ ਐਫਐਸਐਲ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੂਜੇ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਹੈ।

ਦੋਵਾਂ ਵਿਅਕਤੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਰਬਾਜ਼ ਨੂੰ ਮ੍ਰਿਤਕ ਐਲਾਨ ਦਿੱਤਾ। ਅਰਬਾਜ਼ ਖਿਲਾਫ ਅਪਰਾਧਿਕ ਮਾਮਲਾ ਚੱਲ ਰਿਹਾ ਸੀ। ਇਸ ਤੋਂ ਇਲਾਵਾ ਆਬਿਦ ਨੂੰ ਜੀਟੀਬੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਆਬਿਦ ਦਾ ਇਲਾਜ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਆਫ ਪੁਲਿਸ (ਉੱਤਰ-ਪੂਰਬੀ) ਜੋਏ ਟਿਰਕੀ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਬਾਜ਼ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ ਅਤੇ ਆਬਿਦ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੂਟਰ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਹੋਰ ਜਾਂਚਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਗੈਂਗਵਾਰ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਗੈਂਗਵਾਰ ਬਾਰੇ ਫਿਲਹਾਲ ਕੁਝ ਕਹਿਣਾ ਉਚਿਤ ਨਹੀਂ ਹੋਵੇਗਾ।