National
ਮਿਜ਼ੋਰਮ ਦੇ ਮਮਿਤ ਅਤੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ 3.5 ਤੀਬਰਤਾ ਦਾ ਆਇਆ ਭੂਚਾਲ

23 ਅਕਤੂਬਰ 2023: ਮਿਜ਼ੋਰਮ ਦੇ ਮਮਿਤ ਵਿੱਚ ਐਤਵਾਰ ਰਾਤ 2:09 ਵਜੇ 3.5 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਧਰਤੀ ਤੋਂ 20 ਕਿਲੋਮੀਟਰ ਹੇਠਾਂ ਮਾਪਿਆ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਰਾਤ 10:56 ਵਜੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ ਵੀ 3.5 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।
Continue Reading