Connect with us

Punjab

ਪੰਜਾਬ ‘ਚ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

Published

on

TANDA : ਪੰਜਾਬ ਦੇ ਹੁਸ਼ਿਆਰਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਮੇਵਾ ਮਿਆਣੀ ਦੇ ਮੰਡ ਇਲਾਕੇ ‘ਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਿਕ 5 ਮਈ ਯਾਨੀ ਐਤਵਾਰ ਕਰੀਬ 10 ਵਜੇ ਪਿੰਡ ਦੇ ਹੀ ਇੱਕ ਵਿਅਕਤੀ ਦੀ ਲਾਸ਼ ਬਿਆਸ ਦਰਿਆ ਦੇ ਕੰਢੇ ਜੰਗਲੀ ਖੇਤਰ ਵਿੱਚੋਂ ਮਿਲੀ। ਵਿਅਕਤੀ ਦੀ ਪਛਾਣ ਜੋਧ ਸਿੰਘ ਪੁੱਤਰ ਅੱਛਰ ਸਿੰਘ ਵਜੋਂ ਹੋਈ ਹੈ। ਬੰਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਇਸ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਤਲ ਕਿਸ ਨੇ ਕੀਤਾ ਹੈ।