Punjab
ਹੁਸ਼ਿਆਰਪੁਰ ਦੇ ਰੇਲਵੇ ਫਾਟਕ ਨੇੜੇ ਹੋਇਆ ਧਮਾਕਾ , ਇਕ ਵਿਅਕਤੀ ਜ਼ਖਮੀ

29 ਫਰਵਰੀ 2024: ਹੁਸ਼ਿਆਰਪੁਰ ਦੇ ਰੇਲਵੇ ਫਾਟਕ ਨੇੜੇ ਇਕ ਧਮਾਕਾ ਹੋਇਆ। ਇਸ ਧਮਾਕੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਜਲੰਧਰ-ਪਠਾਨਕੋਟ ਰੇਲਵੇ ਮਾਰਗ ‘ਤੇ ਪੈਂਦੇ ਪਿੰਡ ਪੱਲਾ ਚੱਕਾ ਫਾਟਕ ਨੰਬਰ 71 ਨੇੜੇ ਅੱਜ ਸਵੇਰੇ ਕਰੀਬ 11.30 ਵਜੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਗੇਟ ਮੈਨ ਸੋਨੂੰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਧਮਾਕਾ ਉਥੇ ਪਏ ਪੋਟਾਸ਼ ਕਾਰਨ ਹੋਇਆ, ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਉਕਤ ਹਾਦਸੇ ਕਾਰਨ ਰੇਲਵੇ ਵੱਲੋਂ ਜਲੰਧਰ-ਪਠਾਨਕੋਟ ਰੇਲ ਮਾਰਗ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ।