Connect with us

Punjab

ਅੱਜ ਪੰਜਾਬ ਦੀਆਂ 37 ਕਿਸਾਨ ਜਥੇਬੰਦੀਆਂ ਦੀ ਹੋਵੇਗੀ ਅਹਿਮ ਮੀਟਿੰਗ

Published

on

29 ਜਨਵਰੀ 2024:  ਸੰਯੁਕਤ ਕਿਸਾਨ ਮੋਰਚਾ ਦੇ ਸਹਿਯੋਗ ਨਾਲ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਠੋਸ ਤਿਆਰੀਆਂ ਕਰਨ ਲਈ ਅੱਜ ਪੰਜਾਬ ਦੀਆਂ 37 ਕਿਸਾਨ ਜਥੇਬੰਦੀਆਂ ਦੀ ਪੰਜਾਬ ਇਕਾਈ ਦੀ ਅਹਿਮ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ।

ਮੀਟਿੰਗ ਦੀ ਪ੍ਰਧਾਨਗੀ ਸਰਬਸ੍ਰੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ। ਮੀਟਿੰਗ ਦੇ ਸ਼ੁਰੂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਤਨੀ ਬੀਬੀ ਹਰਜੀਤਇੰਦਰ ਕੌਰ ਅਤੇ ਕਿਸਾਨ ਆਗੂ ਭੁਪਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਅਤੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਜ ਦੇ ਸਾਰੇ ਵਰਗਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਨੇ 31 ਜਨਵਰੀ ਨੂੰ ਸਵੇਰੇ 11 ਵਜੇ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਵੱਡੀ ਮੀਟਿੰਗ ਬੁਲਾਈ ਹੈ।