Punjab
ਪੰਜਾਬ ਕੈਬਿਨਟ ਦੀ ਅੱਜ ਹੋਵੇਗੀ ਅਹਿਮ ਬੈਠਕ

PUNJAB CABINET MEETING : ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ 11 ਅਪ੍ਰੈਲ ਯਾਨੀ ਦਿਨ ਸ਼ੁੱਕਰਵਾਰ ਦੁਪਹਿਰ 2.30 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ।
ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।