Punjab
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

CABINET MEETING : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗਾ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਹੋਣਗੇ। ਇਸ ਮੀਟਿੰਗ ਤੋਂ ਬਾਅਦ ਵਪਾਰੀਆਂ ਨੂੰ ਵੱਡੀ ਸੌਗਾਤ ਮਿਲ ਸਕਦੀ ਹੈ।
ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ, ਜਿਸ ਵਿਚ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦੇ ਜਾਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਪੰਜਾਬ ਸਰਕਾਰ ਮੱਧ ਮਾਰਚ ਤੋਂ ਬਾਅਦ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।