Connect with us

Punjab

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ , ਬਜਟ ਸੈਸ਼ਨ ਤੋਂ ਪਹਿਲਾਂ ਹੋਵੇਗੀ ਬੈਠਕ

Published

on

22 ਫਰਵਰੀ 2024: ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਿਨਟ ਦੀ ਮੀਟਿੰਗ ਹੋਣ ਜਾ ਰਹੀ ਹੈ | ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ | ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ| ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾਵੇਗੀ| ਇਸ ਦੇ ਨਾਲ ਹੀ ਇਸ ਬੈਠਕ ‘ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ| ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ| ਅਜਿਹੇ ‘ਚ ਸਰਕਾਰ ਲੋਕ ਪੱਖੀ ਫੈਸਲੇ ਲੈ ਸਕਦੀ ਹੈ|