Punjab
ਪੰਜਾਬ ਯੂਨੀਵਰਸਿਟੀ ਦੇ ਮਸਲਿਆਂ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਮੀਟਿੰਗ

ਪੰਜਾਬ ਯੂਨੀਵਰਸਿਟੀ ਦੇ ਮਸਲਿਆਂ ਨੂੰ ਲੈ ਕੇ ਅੱਜ ਅਹਿਮ ਮੀਟਿੰਗ ਕੀਤੀ ਜਾਵੇਗੀ । ਇਹ ਮੀਟਿੰਗ ਸਵੇਰੇ 10ਵਜੇ ਯਾਨੀ ਕਿ ਹੁਣ ਯੂਟੀ ਸਕੱਤਰੇਤ ਵਿਖੇ ਸ਼ੁਰੂ ਹੋਵੇਗੀ ਅਤੇ ਇਸ ਮੀਟਿੰਗ ਵਿੱਚ CM ਮਾਨ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ ।
ਦਰਅਸਲ ਹਰਿਆਣਾ ਵੱਲੋਂ ਪੀਯੂ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗ ਰਿਹਾ ਹੈ । ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿੱਚ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੀਯੂ ਸਾਡੀ ਵਿਰਾਸਤ ਹੈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਾਂ।