Connect with us

International

ਨੇਪਾਲ ‘ਚ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ,ਇੱਕ ਸ਼ੱਕੀ ਨੂੰ ਹਿਰਾਸਤ ‘ਚ ਲੈ ਲਿਆ

Published

on

ਦੱਖਣੀ ਨੇਪਾਲ ਵਿੱਚ ਪੰਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੀ ਪਛਾਣ 45 ਸਾਲਾ ਸ਼ਿਵਪੂਜਨ ਯਾਦਵ ਵਾਸੀ ਮੋਤੀਹਾਰੀ ਚੌਦਾਦਾਨੋ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਯਾਦਵ ਨੂੰ ਮਹਾਗਧੀਮਈ ਨਗਰਪਾਲਿਕਾ ਖੇਤਰ ਵਿੱਚ ਗੋਲੀ ਮਾਰੀ ਗਈ ਸੀ।

ਉਨ੍ਹਾਂ ਦੱਸਿਆ ਕਿ ਦੋ ਬਾਈਕ ਸਵਾਰ ਪੰਜ ਵਿਅਕਤੀਆਂ ਨੇ ਯਾਦਵ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਯਾਦਵ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।