Connect with us

Punjab

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੰਗਰੂਰ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ…

Published

on

ਸੰਗਰੂਰ/ਚੰਡੀਗੜ੍ਹ, 26 ਜੁਲਾਈ, 2023: ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਯਾਨੀ ਕਿ 31 ਜੁਲਾਈ, 2023 ਨੂੰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਰਾਜ ਪੱਧਰ ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਸਿਮ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਮਿਤੀ 31 ਜੁਲਾਈ, 2023 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।