Punjab
SAD NEWS: ਮੋਹਾਲੀ ‘ਚ ਬੇਕਾਬੂ ਟਿੱਪਰ ਨੇ ਐਕਟਿਵਾ ਸਵਾਰ ਨੂੰ ਕੁਚਲਿਆ…

1 ਅਕਤੂਬਰ 2023: ਮੋਹਾਲੀ, ਪੰਜਾਬ ਦੇ ਏਅਰਪੋਰਟ ਰੋਡ ‘ਤੇ ਸੀਪੀ-67 ਮਾਲ ਦੇ ਬਿਲਕੁਲ ਸਾਹਮਣੇ ਸੀਮਿੰਟ ਮਿਸ਼ਰਣ ਲੈ ਕੇ ਜਾ ਰਹੇ ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 48 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਹਾਣਾ ਵਾਸੀ ਪਿੰਡ ਅਨਵਰ ਵਜੋਂ ਹੋਈ ਹੈ। ਹਾਲਾਂਕਿ ਟੱਕਰ ਤੋਂ ਬਾਅਦ ਡਰਾਈਵਰ ਟਿੱਪਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਏਅਰਪੋਰਟ ਰੋਡ ‘ਤੇ ਸੀਮਿੰਟ ਮਿਸ਼ਰਣ ਨਾਲ ਭਰਿਆ ਟਿੱਪਰ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਜਿਸ ਨੇ ਅੱਗੇ ਜਾ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਐਕਟਿਵਾ ਸਵਾਰ ਹੇਠਾਂ ਡਿੱਗ ਗਿਆ। ਇਸ ਦੌਰਾਨ ਟਿੱਪਰ ਦਾ ਪਿਛਲਾ ਟਾਇਰ ਉਸ ਦੇ ਉਪਰੋਂ ਲੰਘ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ 8 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ।
ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ
ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸੋਹਾਣਾ ਦੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫੇਜ਼-6 ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮ੍ਰਿਤਕ ਦੇ ਪੁੱਤਰ ਗੁਫਰਾਨ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮਨੌਲੀ ਵਿੱਚ ਨਾਈ ਦੀ ਦੁਕਾਨ ਸੀ। ਉਹ ਰਾਤ ਨੂੰ ਦੁਕਾਨ ਤੋਂ ਘਰ ਆ ਰਿਹਾ ਸੀ। ਉਸ ਦੇ ਘਰ ਤੋਂ ਥੋੜ੍ਹੀ ਦੂਰ ਇਕ ਟਿੱਪਰ ਨੇ ਉਸ ਦੀ ਐਕਟਿਵਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ।
ਪੁਲੀਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦੀ ਪਛਾਣ ਉਸ ਦੇ ਨੰਬਰ ਤੋਂ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।