Connect with us

National

ਉੱਤਰਾਖੰਡ ‘ਚ ਆਨੰਦ ਕਾਰਜ ਐਕਟ ਨੂੰ ਮਿਲੀ ਮਨਜ਼ੂਰ, ਐਕਟ ਨੂੰ ਲਾਗੂ ਕਰਨ ਵਾਲਾ ਬਣਿਆ 10ਵਾਂ ਰਾਜ

Published

on

12AUGUST 2023: ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਸ ਫੈਸਲੇ ਤੋਂ ਬਾਅਦ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।

ਉੱਤਰਾਖੰਡ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਹੋਣ ਵਾਲੇ ਵਿਆਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਨਾਲ ਸਿੱਖ ਭਾਈਚਾਰੇ ਦੇ ਲੋਕ ਵੀ ਰਜਿਸਟ੍ਰੇਸ਼ਨ ਕਰ ਸਕਣਗੇ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ- ਉੱਤਰਾਖੰਡ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਬਿੱਲ ਜੋ ਕਿ ਹੁਣ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਆਗਿਆ ਦਿੰਦਾ ਹੈ, ਉੱਤਰਾਖੰਡ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਵੱਡੀ ਜਿੱਤ ਹੈ। ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਆਨੰਦ ਮੈਰਿਜ ਐਕਟ ਕੀ ਹੈ
ਸਿੱਖ ਧਰਮ ਦੀ ਮਾਨਤਾ ਅਨੁਸਾਰ ਵਿਆਹ ਕਰਵਾਉਣ ਲਈ ‘ਅਨੰਦ’ ਦੀ ਰਸਮ ਕੀਤੀ ਜਾਂਦੀ ਹੈ। ਇਹ ਰਸਮ ਸਿੱਖ ਧਰਮ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਨੇ ਸ਼ੁਰੂ ਕੀਤੀ ਸੀ। ਗੁਰੂ ਅਮਰਦਾਸ ਜੀ ਨੇ 40 ਪਉੜੀਆਂ ਲੰਮੀ ਬਾਣੀ ਅਨੰਦੁ ਦੀ ਰਚਨਾ ਕੀਤੀ ਸੀ। ਇਹ ਧਾਰਮਿਕ ਮਹੱਤਤਾ ਵਾਲੇ ਸਾਰੇ ਮੌਕਿਆਂ ਅਤੇ ਵਿਆਹ ਦੀਆਂ ਰਸਮਾਂ ਦੌਰਾਨ ਗਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਵੱਖਰਾ ਕਾਨੂੰਨ ਬਣਾ ਕੇ ਆਨੰਦ ਮੈਰਿਜ ਐਕਟ ਨੂੰ ਵੀ ਮਾਨਤਾ ਦਿੱਤੀ ਗਈ ਹੈ।