India
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਫਤਹਿਗੜ੍ਹ ਸਾਹਿਬ, 15 ਮਈ( ਰਣਜੋਧ ਸਿੰਘ ): ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿਚ ਅੱਜ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਲ ਇੰਡੀਆਂ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਤੇ ਹੈਲਪਰ ਦੇ ਸੱਦੇ ਤੇ ਸੁਰੱਖਿਆ ਦਿਵਸ ਦੇ ਰੂਪ ਵਿਚ ਅੱਜ ਦਾ ਦਿਨ ਮਨਾਉਦੇ ਹੋਏ ਕੋਰੋਨਾ ਮਹਾਮਾਰੀ ਦੌਰਾਨ ਆਪਣੇ-ਆਪਣੇ ਘਰ ਤੇ ਪਿੰਡ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਸੀ. ਡੀ. ਪੀ. ਦਫਤਰ ਵਿਖੇ ਮੰਗ ਪੱਤਰ ਦਿੱਤੇ।
ਆਗਣਵਾੜੀ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਹੈਲਪਰਾਂ ਕੋਰੋਨਾ ਦੇ ਵਿਰੁੱਧ ਫਰੰਟ ਲਾਈਨ ਉੱਤੇ ਕੰਮ ਕਰ ਰਹੀਆਂ ਹਨ। ਪਰ ਸਰਕਾਰਾਂ ਵੱਲੋਂ ਉਨਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਗਿਆ ਹੈ ਜਦੋਂ ਕਿ ਹਰ ਕੰਮ ਦੇ ਲਈ ਆਂਗਨਵਾੜੀ ਵਰਕਰ ਹੈਲਪਰ ਨੂੰ ਫਰੰਟ ਉੱਤੇ ਰੱਖਿਆ ਜਾ ਰਿਹਾ ਹੈ, ਕੋਰੋਨਾ ਮਹਾਂਮਾਰੀ ਦੇ ਸੰਕਟ ਵਿੱਚ ਫਰੰਟ ਲਾਈਨ ਉੱਤੇ ਕਰੋਨਾ ਯੋਧਿਆਂ ਦੇ ਰੂਪ ਵਿੱਚ ਡੱਟੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਇਸ ਮਹਾਂਮਾਰੀ ਉੱਤੇ ਰੋਕ ਲਈ ਫਰੰਟ ਲਾਈਨ ਉੱਤੇ ਡਟੀਆਂ ਹੋਈਆਂ ਹਨ ਅਤੇ ਬਿਨਾਂ ਸੁਰੱਖਿਅਤ ਬੀਮੇ ਦੇ ਆਂਗਣਵਾੜੀ ਵਰਕਰਾਂ ਕੰਮ ਕਰ ਰਹੀਆਂ ਹਨ। ਪਰ ਸਰਕਾਰ ਵੱਲੋਂ ਆਂਗਨਵਾੜੀ ਵਰਕਰ ਹੈਲਪਰਾਂ ਨੂੰ ਕਰੋਨਾ ਸੁਰੱਖਿਆ ਬੀਮਾ ਵਿਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।