Connect with us

Uncategorized

Anil Ambani ‘ਤੇ ED ਦਾ ਵੱਡਾ ਐਕਸ਼ਨ।

Published

on

ਅਨਿਲ ਅੰਬਾਨੀ ਇਕ ਨਵੀਂ ਮੁਸੀਬਤ ਵਿਚ ਫਸ ਗਏ ਹਨ। Ed ਨੇ ਕਾਰੋਬਾਰੀ ਵੀਰਵਾਰ ਨੂੰ ਅਨਿਲ ਅੰਬਾਨੀ ਦੀਆਂ ਕੰਪਨੀਆਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।   ਇਹ ਛਾਪੇਮਾਰੀ ਮੁੰਬਈ ਵਿੱਚ ਅਨਿਲ ਅੰਬਾਨੀ ਦੀਆਂ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਕੀਤੀ ਜਾ ਰਹੀ ਹੈ। ਇਹ ਕਾਰਵਾਈ ਨੈਸ਼ਨਲ ਹਾਊਸਿੰਗ ਬੈਂਕ, ਸੇਬੀ, ਨੈਸ਼ਨਲ ਫਾਈਨੈਂਸ਼ੀਅਲ ਰਿਪੋਰਟਿੰਗ ਅਥਾਰਟੀ (NFRA) , ਬੈਂਕ ਆਫ ਬੜੌਦਾ ਅਤੇ ਸੀਬੀਆਈ ਦੀਆਂ 2 ਐਫਆਈਆਰ ਦੇ ਆਧਾਰ ‘ਤੇ ਕੀਤੀ ਗਈ ਹੈ। ਅਨਿਲ ਅੰਬਾਨੀ ਨਾਲ ਜੁੜੀਆਂ ਕੰਪਨੀਆਂ ਦੇ ਕਈ ਸੀਨੀਅਰ ਅਧਿਕਾਰੀਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

ਈਡੀ ਨੂੰ ਆਪਣੀ ਜਾਂਚ ਵਿੱਚ ਸਬੂਤ ਮਿਲੇ ਹਨ ਕਿ ਇਹ ਜਨਤਕ ਪੈਸੇ ਨੂੰ ਗਬਨ ਕਰਨ ਦੀ ਇੱਕ ਯੋਜਨਾਬੱਧ ਸਾਜ਼ਿਸ਼ ਸੀ। ਇਸ ਵਿੱਚ ਕਈ ਸੰਸਥਾਵਾਂ, ਬੈਂਕਾਂ, ਸ਼ੇਅਰਧਾਰਕਾਂ ਅਤੇ ਨਿਵੇਸ਼ਕਾਂ ਨਾਲ ਧੋਖਾ ਕੀਤਾਜਾ ਰਿਹਾ ਸੀ। ਰਿਸ਼ਵਤਖੋਰੀ ਦੇ ਕੋਣ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਯੈੱਸ ਬੈਂਕ ਦੇ ਪ੍ਰਮੋਟਰ ਵੀ ਸ਼ੱਕੀ ਹਨ।  2017 ਅਤੇ 2019 ਦੇ ਵਿਚਕਾਰ ਯੈੱਸ ਬੈਂਕ ਤੋਂ ਲਏ ਗਏ ਲਗਭਗ 3,000 ਕਰੋੜ ਰੁਪਏ ਦੇ ਕਰਜ਼ਿਆਂ ਦੀ ਗੈਰ-ਕਾਨੂੰਨੀ ਹੇਰਾਫੇਰੀ ਅਤੇ ਦੁਰਵਰਤੋਂ ਦਾ ਸ਼ੱਕ ਹੈ।

Continue Reading