Punjab
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ‘ਚ ਗਲ ਘੋਟੂ ਬਿਮਾਰੀ (ਹੈਮੋਰੈਜਿਕ ਸੈਪਟੀਸੀਮੀਆ) ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਪਟਿਆਲਾ: ਪੰਜਾਬ ਦੇ ਮੰਤਰੀ ਪਸ਼ੂ ਪਾਲਣ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਪਸ਼ੂ ਪਾਲਣ ਡਾ: ਸੁਭਾਸ਼ ਚੰਦਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਸ਼ੂ ਪਾਲਣ ਵਿਭਾਗ ਪਟਿਆਲਾ ਨੇ ਹੈਮੋਰੇਜਿਕ ਸੈਪਟੀਸੀਮੀਆ ਬਿਮਾਰੀ (ਗੱਲ ਘੋਟੂ) ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ: ਗੁਰਚਰਨ ਸਿੰਘ ਦੀ ਅਗਵਾਈ ਹੇਠ ਇਹ ਟੀਕਾਕਰਨ ਮੁਹਿੰਮ ਮਾਨਸੂਨ ਦੌਰਾਨ ਦੁਧਾਰੂ ਪਸ਼ੂਆਂ ਨੂੰ ਹੋਣ ਵਾਲੀ ਬਹੁਤ ਘਾਤਕ ਬਿਮਾਰੀ ਗੱਲ ਘੋਟੂ ਤੋਂ ਬਚਾਅ ਲਈ ਇਹ ਮੁਹਿੰਮ ਅਰੰਭੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਮੁਤਾਬਿਕ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਗੱਲ ਘੋਟੂ ਬਿਮਾਰੀ ਤੋਂ ਦੁਧਾਰੂ ਪਸ਼ੂਆਂ ਨੂੰ ਬਚਾਉਣ ਲਈ ਟੀਕਾਕਰਨ ਮੁਕੰਮਲ ਕਰਨ ਦੇ ਟੀਚੇ ਨੂੰ ਲੈ ਕੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਸੋਨਿੰਦਰ ਕੌਰ ਦੀ ਦੇਖ-ਰੇਖ ਹੇਠ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ।ਇਸ ਟੀਕਾਕਰਨ ਮੁਹਿੰਮ ਦੌਰਾਨ ਅਜ ਵੱਖ-ਵੱਖ ਥਾਵਾਂ ‘ਤੇ ਟੀਕਾਕਰਨ ਕੀਤਾ ਗਿਆ।