Connect with us

Punjab

ਜੰਮੂ ਦੇ ਰਾਜੌਰੀ ਵਿਖੇ ਇਕ ਹੋਰ 23 ਸਾਲਾ ਅਗਨੀਵੀਰ ਜਵਾਨ ਹੋਇਆ ਸ਼ਹੀਦ

Published

on

19 ਜਨਵਰੀ 2204: ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ ‘ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਇਕ ਹੋਰ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ, ਓਥੇ ਹੀ CM ਭਗਵੰਤ ਮਾਨ ਦੇ ਵੱਲੋ ਪਰਿਵਾਰ ਨਾਲ ਦਿਲੋਂ ਦੁੱਖ ਸਾਂਝਾ ਕੀਤਾ ਗਿਆ ਹੈ| CM ਮਾਨ ਨੇ ਕਿਹਾ ਕਿ ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ , ਤੇ ਇਹ ਵੀ ਕਿਹਾ ਗਿਆ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ,ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ|

CM ਮਾਨ ਨੇ ਟਵੀਟ ਕਰ ਲਿਖਿਆ- ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ ‘ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ…ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ…ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…

ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ…ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ