Connect with us

Punjab

ਅੱਜ ਫਿਰ ਪੰਜਾਬ ਯੂਨੀਵਰਸਿਟੀ ‘ਚ ਵੱਡਾ ਪ੍ਰਦਰਸ਼ਨ

Published

on

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਇੱਕ ਵਾਰ ਫਿਰ ਤੋਂ ਮਾਹੌਲ ਤਣਾਅਪੂਰਨ ਬਣ ਗਿਆ ਹੈ। ਵਿਦਿਆਰਥੀਆਂ ਨੇ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੰਗਲਵਾਰ ਦੇਰ ਸ਼ਾਮ ਗੇਟ ਨੰਬਰ 2 ਬੰਦ ਕਰ ਦਿੱਤਾ ਤੇ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ।

ਇਸ ਗੇਟ ਰਾਹੀ ਯੂਨੀਵਰਸਿਟੀ ‘ਚ ਜਿਆਦਾ ਟ੍ਰੈਫਿਕ ਆਵਾਜ਼ਾਈ ਰਹਿੰਦੀ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ 200 ਕਾਲਜਾਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨੇ ਛੁੱਟੀ ਦਾ ਐਲਾਨ ਕੀਤਾ ਹੈ। ਉਥੇ ਹੀ ਬੁੱਧਵਾਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਦਾ ਕੇਂਦਰ ਪਹਿਲਾਂ ਤਬਦੀਲ ਕੀਤਾ ਗਿਆ ਸੀ ਪਰ ਹੁਣ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੁੱਧਵਾਰ 26 ਨਵੰਬਰ 2025 ਨੂੰ ਪੀਯੂ ਕੈਂਪਸ ਦੇ ਸਾਰੇ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗਾਂ ਅਤੇ ਦਫ਼ਤਰਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੀਯੂ ਕੈਂਪਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨਿਰਧਾਰਤ ਸ਼ਡਿਊਲ ਅਨੁਸਾਰ ਡੀ.ਏ.ਵੀ ਕਾਲਜ ਸੈਕਟਰ 10 ਚੰਡੀਗੜ੍ਹ ਵਿੱਚ ਕਰਵਾਈਆਂ ਜਾਣੀਆਂ ਸਨ ਪਰ ਹੁਣ ਉਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੰਟਰੋਲਰ ਪ੍ਰੀਖਿਆਵਾਂ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ,”ਇਹ ਆਮ ਜਨਤਾ ਅਤੇ ਖਾਸ ਕਰਕੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਹੈ ਕਿ 26 ਨਵੰਬਰ 2025 ਨੂੰ ਪੀਯੂ ਕੈਂਪਸ, ਸੈਕਟਰ 14 ਵਿੱਚ ਸਥਿਤ ਅਤੇ ਡੀਏਵੀ ਕਾਲਜ, ਸੈਕਟਰ 10, ਚੰਡੀਗੜ੍ਹ ਵਿੱਚ ਤਬਦੀਲ ਕੀਤੇ ਗਏ ਪ੍ਰੀਖਿਆ ਕੇਂਦਰਾਂ CHD40, CHD41, CHD43 ਅਤੇ CHD44 ਵਿੱਚ ਹੋਣ ਵਾਲੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਆਯੋਜਨ ਲਈ ਨਵੀਆਂ ਤਰੀਕਾਂ ਬਾਅਦ ਵਿੱਚ ਸੂਚਿਤ ਕੀਤੀਆਂ ਜਾਣਗੀਆਂ।”