Corona Virus
ਜ਼ਿਲੇ ਵਿਚ ਕੋਰੋਨਾਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਨਯਾਗਾਓਂ ਦੇ 60 ਸਾਲਾ ਵਿਅਕਤੀ ਨੂੰ ਪੀਜੀਆਈ ਵਿਚ ਦਾਖਲਾ ਕਰਵਾਇਆ

30 ਮਾਰਚ : ਐਸ ਏ ਐਸ ਨਗਰ, 30 ਮਾਰਚ: ( ਬਲਜੀਤ ਮਰਵਾਹਾ ) : ਜ਼ਿਲ੍ਹੇ ਵਿੱਚ ਅੱਜ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ 60 ਸਾਲਾ ਵਿਅਕਤੀ ਨੂੰ ਕੋਰੋਨਾਵਾਇਰਸ ਲਈ ਪਾਜ਼ੇਟਿਵਪਾਇਆ ਗਿਆ ਹੈ। ਨਯਾਗਾਓਂ ਵਾਸੀ ਓਮ ਪ੍ਰਕਾਸ਼ ਨਾਮੀ ਵਿਅਕਤੀ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ ਅਤੇ ਉਸ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਮਾਰੀ ਨੂੰ ਰੋਕਣ, ਇਸ ਦੀ ਲੜੀ ਨੂੰ ਤੋੜਨ ਅਤੇ ਇਸ ਨੂੰ ਨਵੇਂ ਖੇਤਰਾਂ ਵਿੱਚ ਫੈਲਣ ਤੋਂਰੋਕਣ ਲਈ ਕਲੱਸਟਰ ਕੰਟੇਨਮੈਂਟ ਰਣਨੀਤੀ ਅਪਣਾਈ ਗਈ ਹੈ।