Connect with us

Punjab

DM ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਇਕ ਹੋਰ CCTV ਫੁਟੇਜ ਆਈ ਸਾਹਮਣੇ !

Published

on

ਖ਼ਬਰ ਵੇਅਰਹਾਊਸ ਜ਼ਿਲ੍ਹਾ ਮੈਨੇਜਰ (DM)ਗਗਨਦੀਪ ਸਿੰਘ ਰੰਧਾਵਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਹੋਇਆ। ਉਨ੍ਹਾਂ ਦੀ ਲਾਸ਼ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੱਖੀ ਹੈ। ਇਸ ਦੌਰਾਨ ਇਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜੋ ਕਿ DM ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨਾਲ ਜੁੜੀ ਹੋਈ ਹੈ। ਇਸ ਸੀਸੀਟੀਵੀ ਫੁਟੇਜ ਵਿੱਚ DM ਗਗਨਦੀਪ ਸਿੰਘ ਰੰਧਾਵਾ ਨੂੰ ਜ਼ਹਿਰ ਖਾਂਦੇ ਹੋਏ ਵੇਖਿਆ ਗਿਆ ਹੈ। ਲਗਭਗ ਤਿੰਨ ਮਿੰਟ ਦੀ ਸੀਸੀਟੀਵੀ ਫੁਟੇਜ ਵਿੱਚ ਡੀਐਮ 21 ਮਾਰਚ ਨੂੰ ਸਵੇਰੇ 5:45 ਵਜੇ ਆਪਣੇ ਘਰ ਦੇ ਬਾਹਰ ਘੁੰਮਦੇ ਹੋਏ ਦਿਖਾਈ ਦੇ ਰਿਹਾ ਹੈ। ਪਹਿਲਾਂ ਉਹ ਸੋਚਦੇ ਹੋਏ ਦਿਖਾਈ ਦਿੰਦੇ ਹਨ। ਇਸ ਦੌਰਾਨ ਫਿਰ ਆਪਣੇ ਆਲੇ-ਦੁਆਲੇ ਵੇਖਦਾ ਹੈ ਅਤੇ ਫਿਰ ਕੁਝ ਖਾਂਦਾ ਦਿਖਾਈ ਦਿੰਦਾ ਹੈ। ਇਹ ਘਟਨਾ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।

ਦੱਸਣਯੋਗ ਹੈ ਕਿ ਡੀਐਮ ਦੀ ਖੁਦਕੁਸ਼ੀ ਤੋਂ ਬਾਅਦ, ਅੰਮ੍ਰਿਤਸਰ ਪੁਲਿਸ ਨੇ ਸ਼ਨੀਵਾਰ ਅੱਧੀ ਰਾਤ ਨੂੰ ਸਾਬਕਾ ‘ਆਪ’ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ। DM ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਸਾਬਕਾ ਮੰਤਰੀ ਦੀ ਗ੍ਰਿਫਤਾਰੀ ‘ਤੇ ਅੜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭੁੱਲਰ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਪੋਸਟਮਾਰਟਮ ਅਤੇ ਸਸਕਾਰ ਨਹੀਂ ਕਰਨਗੇ।