Punjab
ਪੰਜਾਬ ਦੇ ਸਾਬਕਾ ਸੀਐੱਮ ਚੰਨੀ ਦੇ ਇੱਕ ਹੋਰ ਕਰੀਬੀ ਰਿਸ਼ਤੇਦਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇੱਕ ਹੋਰ ਰਿਸ਼ਤੇਦਾਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਂ ਇਕਬਾਲ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਠੇਕੇਦਾਰ ਇਕਬਾਲ ਸਿੰਘ ’ਤੇ ਨਾਜ਼ਾਇਜ਼ ਰੇਤ ਮਾਈਨਿੰਗ ਦਾ ਇਲਜ਼ਾਮ ਲੱਗਿਆ ਹੈ। ਦੱਸ ਦਈਏ ਕਿ ਇਕਬਾਲ ਸਿੰਘ ਅਕਸਰ ਹੀ ਚਰਨਜੀਤ ਸਿੰਘ ਚੰਨੀ ਦੇ ਨਾਲ ਨਜ਼ਰ ਆਉਂਦਾ ਸੀ। ਫਿਲਹਾਲ ਇਕਬਾਲ ਸਿੰਘ ਪੁਲਿਸ ਹਿਰਾਸਤ ਚ ਹੈ। ਅਦਾਲਤ ਨੇ ਇਕਬਾਲ ਸਿੰਘ ਨੂੰ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਗ੍ਰਿਫਤਾਰੀ ਦੇ ਪਿੱਛੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਅਤੇ ਨਾਜ਼ਾਇਜ ਰੇਤ ਮਾਈਨਿੰਗ ਦਾ ਮਾਮਲਾ ਦੱਸਿਆ ਜਾ ਰਿਹਾ ਹੈ।