Connect with us

Punjab

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

Published

on

FARMER PROTEST : ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 84 ਦਿਨ ਪੂਰੇ ਹੋ ਗਏ ਹਨ, ਉਥੇ ਹੀ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ‘ਤੇ ਲਗਾਇਆ ਜਾ ਰਿਹਾ ਮੋਰਚਾ 21ਵੇਂ ਦਿਨ ‘ਚ ਪਹੁੰਚ ਗਿਆ ਹੈ। ਬੀਤੇ ਦਿਨ ਸਵੇਰੇ ਕਿਸਾਨ ਅੰਦੋਲਨ ਦੌਰਾਨ ਪਿੰਡ ਸ਼ਾਬਾਸ਼ਪੁਰ ਤਹਿਸੀਲ ਅਤੇ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਉਮਰ 70 ਸਾਲ ਨੇ ਸ਼ੰਭੂ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਮੋਰਚਾ ‘ਚ ਸ਼ਹੀਦ ਹੋਏ ਕਿਸਾਨਾਂ ਦੀ ਗਿਣਤੀ ਹੁਣ 20 ਤੱਕ ਪਹੁੰਚ ਗਈ ਹੈ।

ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ ਨੇ ਦੱਸਿਆ ਕਿ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਜਿਸ ਦਾ ਅੱਜ 21ਵਾਂ ਦਿਨ ਹੈ। ਰੇਲਵੇ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਦੇ ਪਲੇਟਫਾਰਮ ਤੋਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਰਿਹਾਅ ਨਹੀਂ ਕਰਦੀ, ਉਦੋਂ ਤੱਕ ਕਿਸਾਨ ਰੇਲ ਪਟੜੀਆਂ ‘ਤੇ ਬੈਠ ਕੇ ਹਰਿਆਣਾ ਦੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਪਿਛਲੇ ਸਮੇਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕਰਨਗੇ |