World
ਕੈਨੇਡਾ ‘ਚ ਇਕ ਹੋਰ ਹਿੰਦੂ ਮੰਦਰ ਨੂੰ ਬਣਾਇਆ ਗਿਆ ਨਿਸ਼ਾਨਾ, ਕੰਧਾਂ ‘ਤੇ ਲਿਖੇ ਭਾਰਤ ਵਿਰੋਧੀ ਨਾਅਰੇ
ਕੈਨੇਡਾ ਵਿੱਚ ਲੰਬੇ ਸਮੇਂ ਤੋਂ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਓਨਟਾਰੀਓ ਸੂਬੇ ‘ਚ ਸਥਿਤ ਬੀਏਪੀਐੱਸ ਸ਼੍ਰੀ ਸਵਾਮੀਨਾਰਾਇਣ ਮੰਦਰ ‘ਚ ਮੰਗਲਵਾਰ ਰਾਤ ਨੂੰ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਮੰਦਰ ‘ਚ ਭੰਨਤੋੜ ਕਰਨ ਦੇ ਨਾਲ-ਨਾਲ ਦੀਵਾਰਾਂ ‘ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਗਏ ਹਨ। ਮੰਦਰ ਦੇ ਨੁਮਾਇੰਦਿਆਂ ਨੇ ਪੁਲੀਸ ਨੂੰ ਸੂਚਿਤ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਮੰਦਰ ਦੀਆਂ ਕੰਧਾਂ ‘ਤੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਤੇ ਖਾਲਿਸਤਾਨ ਦੇ ਸਮਰਥਨ ‘ਚ ਇਤਰਾਜ਼ਯੋਗ ਨਾਅਰੇ ਲਿਖੇ ਗਏ ਹਨ। ਵਿੰਡਸਰ ਦੇ ਸ਼੍ਰੀ ਸਵਾਮੀਨਾਰਾਇਣ ਮੰਦਿਰ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਚਿੰਤਾ ਜ਼ਾਹਰ ਕਰਦਿਆਂ ਬੀਏਪੀਐਸ ਸੰਸਥਾ ਨੇ ਕਿਹਾ ਕਿ ਸਾਡੇ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਦੇਖ ਕੇ ਹੈਰਾਨੀ ਹੋਈ ਹੈ, ਇਸ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਤੁਰੰਤ ਕਾਰਵਾਈ ਲਈ ਦੇ ਦਿੱਤੀ ਗਈ ਹੈ।
ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਦੀ ਸੀਸੀਟੀਵੀ ਫੁਟੇਜ ਜਾਰੀ ਕਰ ਦਿੱਤੀ ਹੈ। ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਰਾਤ ਨੂੰ ਮਾਸਕ ਪਹਿਨੇ ਦੋ ਲੋਕ ਆਉਂਦੇ ਹਨ ਅਤੇ ਫਿਰ ਕੰਧ ‘ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦਾ ਸਪ੍ਰੇਅ ਕਰਦੇ ਹਨ।
ਜਿਸ ਨੂੰ ਲੈ ਕੇ RP ਸਿੰਘ ਕੌਮੀ ਬੁਲਾਰਾ ਭਾਜਪਾ ਨੇ ਕਿਹ:ਰਿਕਾਰਡਾਂ ਅਨੁਸਾਰ ਪਹਿਲੀ ਵਾਰ “ਹਿੰਦੁਸਤਾਨ” ਸ਼ਬਦ ਦੀ ਵਰਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ/ਪੰਨਾ 360 ਅਤੇ 723 ‘ਤੇ ਜ਼ਿਕਰ ਕੀਤੇ ਗੁਰੂ ਨਾਨਕ ਦੇਵ ਜੀ ਦੁਆਰਾ ਕੀਤੀ ਗਈ ਸੀ।
ਜਿਹੜੇ ਖਾਲਿਸਤਾਨੀ ਵੱਖਰੀ ਜ਼ਮੀਨ ਦੀ ਮੰਗ ਕਰ ਰਹੇ ਹਨ ਅਤੇ ਹਿੰਦੁਸਤਾਨ ਨੂੰ ਗਾਲ੍ਹਾਂ ਕੱਢ ਰਹੇ ਹਨ, ਉਹ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਅਤੇ ਨਿਰਾਦਰ ਕਰ ਰਹੇ ਹਨ।