Punjab
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ ਆਇਆ ਸਾਹਮਣੇ

ਚੰਡੀਗੜ੍ਹ: ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ ਹੁਣ ‘ਆਪ’ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੁਧਾਰ ਟਰੱਸਟਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ਦੇ ਕਈ ਚੇਅਰਮੈਨਾਂ ਵੱਲੋਂ ਅਸਤੀਫ਼ੇ ਦਿੱਤੇ ਗਏ ਸਨ।
ਜਦੋਂ ਵੀ ਸਰਕਾਰ ਬਦਲ ਜਾਂਦੀ ਹੈ ਅਤੇ ਨਵਾਂ ਮੁੱਖ ਮੰਤਰੀ ਬਣਦਾ ਹੈ, ਤਾਂ ਪਿਛਲੀ ਸਰਕਾਰ ਵਿੱਚ ਬਣੇ ਚੇਅਰਮੈਨਾਂ ਨੂੰ ਹਟਾ ਦਿੱਤਾ ਜਾਂਦਾ ਹੈ।
ਇਸ ਵਾਰ ਆਮ ਆਦਮੀ ਪਾਰਟੀ ਨੇ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਸੀ, ਪਰ ਕਾਂਗਰਸ ਪਾਰਟੀ ਨਾਲ ਸਬੰਧਤ ਚੇਅਰਮੈਨ ਆਪਣੇ ਆਪ ਹੀ ਅਸਤੀਫ਼ਾ ਦੇ ਰਹੇ ਹਨ।
ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ, ਸਾਰੇ ਚੇਅਰਮੈਨਾਂ ਨੂੰ ਹਟਾ ਦਿੱਤਾ ਗਿਆ ਹੈ।
ਉਨ੍ਹਾਂ ਦੀ ਥਾਂ ’ਤੇ ਡਿਪਟੀ ਕਮਿਸ਼ਨਰ ਅਤੇ ਐਮ.ਡੀ.ਐਮ.ਨੂੰ ਚਾਰਜ ਸੌਂਪਿਆ ਗਿਆ ਇਸ ਸਬੰਧੀ ਲੋਕਲ ਬਾਡੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।