Connect with us

WORLD

ਇਟਲੀ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌ+ਤ..

Published

on

23 ਨਵੰਬਰ 2023: ਇਟਲੀ ‘ਚ ਪਿਛਲੇ 10 ਦਿਨਾਂ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਕਾਰਨ ਹੜਕੰਪ ਮਚ ਗਿਆ ਹੈ। ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਰਾਤ 12 ਨਵੰਬਰ ਨੂੰ ਪੰਜਾਬੀ ਨੌਜਵਾਨ ਉਜਾਗਰ ਸਿੰਘ ਦੀ ਮੌਤ, 16 ਨਵੰਬਰ ਨੂੰ ਸੜਕ ਹਾਦਸੇ ਵਿੱਚ ਨੌਜਵਾਨ ਰਾਕੇਸ਼ ਕੁਮਾਰ ਦੀ ਦਰਦਨਾਕ ਮੌਤ ਅਤੇ ਹੁਣ ਕਮਲ ਸਿੰਘ ਦੀ ਮੌਤ ਨੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਮਲ ਸਿੰਘ (21) ਆਪਣੇ ਦੋਸਤ ਨਾਲ ਪੁਤਿਆਣਾ ਨੇੜੇ ਕੰਮ ’ਤੇ ਜਾ ਰਿਹਾ ਸੀ ਜਦੋਂ ਉਸ ਦੀ ਬੀਐਮਡਬਲਿਊ ਕਾਰ ਬੇਕਾਬੂ ਹੋ ਕੇ ਰੋਡ ਮਲਿਆਰਾ ਨੰਬਰ 48 ’ਤੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਮਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਅਤੇ ਲਾਤੀਨਾ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਮ੍ਰਿਤਕ ਕਮਲ ਸਿੰਘ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਜੋ ਆਪਣੇ ਪਰਿਵਾਰ ਸਮੇਤ ਇਟਲੀ ਰਹਿੰਦਾ ਸੀ। ਪੁਲਿਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।