Punjab
BREAKING NEWS:ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਮੁੜ ਹੋਈ ਗੋਲੀਬਾਰੀ, ਡਿਊਟੀ ‘ਤੇ ਤਾਇਨਾਤ ਜਵਾਨ ਦੀ ਮੌਤ

ਪੰਜਾਬ ਦੇ ਬਠਿੰਡਾ ਜ਼ਿਲੇ ‘ਚ ਫੌਜੀ ਸਟੇਸ਼ਨ ‘ਤੇ ਬੁੱਧਵਾਰ ਨੂੰ 4 ਜਵਾਨਾਂ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਇਕ ਹੋਰ ਜਵਾਨ ਦੀ ਮੌਤ ਹੋ ਗਈ।
ਪੁਲਸ ਸੂਤਰਾਂ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਨੂੰ ਵਾਪਰੀ ਜਦੋਂ ਡਿਊਟੀ ‘ਤੇ ਮੌਜੂਦ ਇਕ ਹੋਰ ਜਵਾਨ ਨੂੰ ਅਚਾਨਕ ਗੋਲੀ ਲੱਗ ਗਈ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਫਵਾਹ ਫੈਲ ਗਈ ਕਿ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ ਪਰ ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਜਵਾਨ ਨੂੰ ਗੋਲੀ ਕਿਵੇਂ ਮਾਰੀ ਗਈ।
ਸੂਤਰਾਂ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਸਿਪਾਹੀ ਨੂੰ ਡਿਊਟੀ ਦੌਰਾਨ ਅਚਾਨਕ ਗੋਲੀ ਲੱਗੀ ਹੋਵੇ ਜਾਂ ਉਹ ਹਥਿਆਰ ਸਾਫ਼ ਕਰ ਰਿਹਾ ਸੀ। ਉਕਤ ਘਟਨਾ ਦਾ ਮੁੱਖ ਕਾਰਨ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਹਾਲਾਂਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਉਕਤ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।