Punjab
ਪੰਜਾਬੀ ਭਾਸ਼ਾ ਨੂੰ ਲੈ ਕੇ ਮਾਨ ਸਰਕਾਰ ਦਾ ਇੱਕ ਹੋਰ ਕਦਮ, ਅੰਤਰ-ਰਾਸ਼ਟਰੀ ਪੱਧਰ ’ਤੇ ਹੋਵੇਗਾ ਪੰਜਾਬੀ ਭਾਸ਼ਾ ਓਲੰਪਿਆਡ
9 ਦਸੰਬਰ 2023: ਪੰਜਾਬੀ ਭਾਸ਼ਾ ਨੂੰ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਇਆ ਜਾਵੇਗਾ। ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਓਲੰਪੀਆਡ 9 ਅਤੇ 10 ਦਸੰਬਰ 2023 ਨੂੰ ਆਨਲਾਈਨ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟਾਂ ਵਿੱਚ 50 ਅੰਕਾਂ ਦੇ 50 ਉਦੇਸ਼ ਕਿਸਮ ਦੇ ਪ੍ਰਸ਼ਨ ਪੁੱਛੇ ਜਾਣਗੇ। ਇਸ ਵਿੱਚ 8ਵੀਂ ਅਤੇ 9ਵੀਂ ਜਮਾਤ ਦੇ 17 ਸਾਲ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।
ਭਾਰਤ, ਅਮਰੀਕਾ, ਆਸਟ੍ਰੇਲੀਆ, ਯੂਰਪ ਅਤੇ ਹੋਰ ਥਾਵਾਂ ‘ਤੇ ਰਹਿਣ ਵਾਲੇ ਵਿਦਿਆਰਥੀ ਓਲੰਪੀਆਡ ਵਿਚ ਹਿੱਸਾ ਲੈ ਸਕਦੇ ਹਨ। ਇਹ ਓਲੰਪੀਆਡ ਛੇ ਟਾਈਮ ਜ਼ੋਨਾਂ ਵਿੱਚ 2 ਘੰਟੇ ਚੱਲੇਗਾ। ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ।