Punjab
ਪੰਜਾਬ ਵਿੱਚ ਇੰਟਰਨੈੱਟ ਸੇਵਾ ਨੂੰ ਲੈ ਕੇ ਹੁਣ ਇੱਕ ਹੋਰ ਅਪਡੇਟ ਆਈ ਸਾਹਮਣੇ, ਜਾਣੋ ਵੇਰਵਾ

ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ ਨੂੰ ਕੱਲ੍ਹ ਤੱਕ ਵਧਾ ਦਿੱਤਾ ਗਿਆ ਹੈ। ਯਾਨੀ ਪਾਬੰਦੀ ਨੂੰ 24 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਦੂਜੇ ਪਾਸੇ ਅਜਨਾਲਾ, ਮੁਹਾਲੀ, ਮੋਗਾ, ਸੰਗਰੂਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਜਾਰੀ ਹੈ। ਇਸ ਕਾਰਨ 18 ਮਾਰਚ ਨੂੰ ਪੰਜਾਬ ਭਰ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਦੋ ਜ਼ਿਲ੍ਹਿਆਂ ਵਿੱਚ ਪਾਬੰਦੀ ਵਧਾ ਦਿੱਤੀ ਗਈ ਹੈ ਤਾਂ ਜੋ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ।